ਪਟਿਆਲਾ ਪੁਲਿਸ ਨੇ ਸ਼ਹਿਰ ਦੇ ਰੋਡੀ ਕੁੱਟ ਇਲਾਕੇ ਵਿੱਚ ਇੱਕ ਵੱਡਾ ਸਰਚ ਅਭਿਆਨ ਚਲਾਇਆ, ਜਿਸ ਦੀ ਅਗਵਾਈ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਡਾ: ਨਾਨਕ ਸਿੰਘ ਕਰ ਰਹੇ ਹਨ। ਪਟਿਆਲਾ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੇ ਵੀ ਨਸ਼ਾ ਤਸਕਰਾਂ ਨੇ ਨਸ਼ਿਆਂ ਤੋਂ ਕਮਾਏ ਪੈਸੇ ਨਾਲ ਆਪਣੀਆਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਸਾਰਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਾ ਜਾਵੇ।
ਇਸ ਦੇ ਲਈ ਪਟਿਆਲਾ ਪੁਲਿਸ ਵੱਲੋਂ ਸਾਰੇ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਦੇ ਕਾਰੋਬਾਰ ਲਈ ਜਾਣੇ ਜਾਂਦੇ ਇਲਾਕੇ ਵਿੱਚ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ।ਐਸ.ਐਸ.ਪੀ ਡਾ: ਨਾਨਕ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਇੱਕ ਨਸ਼ਾ ਤਸਕਰ ਦੀ ਜਾਇਦਾਦ, ਜੋ ਨਸ਼ਾ ਵੇਚ ਕੇ ਬਣਾਈ ਗਈ ਸੀ, ਨੂੰ ਢਾਹ ਦਿੱਤਾ ਗਿਆ ਸੀ।
0 Comments