ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਦੀਆਂ ਏਜੰਸੀਆਂ ਅਤੇ ਪੰਜਾਬ ਪੁਲਿਸ ਸਰਗਰਮ ਨਜ਼ਰ ਆ ਰਹੀ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਹਥਿਆਰਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਵਰਤਣ ਲਈ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਤਸਕਰੀ ਕੀਤਾ ਗਿਆ ਸੀ। ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਨੂੰ ਟਰੇਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
0 Comments