ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਹਰਕਤ ਵਿੱਚ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਕਈ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ 'ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਜ਼ਮੀਨੀ ਪੱਧਰ 'ਤੇ ਵੱਡੀ ਪੱਧਰ 'ਤੇ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਪੁਲਸ ਇਸ ਸਮੇਂ ਪੰਜਾਬ 'ਚ ਕਰੀਬ 750 ਥਾਵਾਂ 'ਤੇ ਮੁਹਿੰਮ ਚਲਾ ਰਹੀ ਹੈ। ਪੰਜਾਬ ਵਿੱਚ ਅੱਜ 12 ਹਜ਼ਾਰ ਤੋਂ ਵੱਧ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਨਸ਼ਿਆਂ ਖ਼ਿਲਾਫ਼ ਮੈਦਾਨ ਵਿੱਚ ਆ ਚੁੱਕੇ ਹਨ।
ਪੁਲਸ ਸੂਬੇ ਭਰ 'ਚ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਅਤੇ ਪਟਿਆਲਾ ਤੋਂ ਬਾਅਦ ਹੁਣ ਪੁਲਿਸ ਨੇ ਜਲੰਧਰ ਵਿੱਚ ਵੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਲੁਧਿਆਣਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਅੱਜ ਸੂਬੇ ਵਿੱਚ ਜੰਗ ਵਰਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਖ਼ਬਰ ਹੈ ਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਨਸ਼ਾ ਤਸਕਰ ਵੀ ਫੜੇ ਗਏ ਹਨ।
0 Comments