ਰਿਪੋਰਟ (ਨੋਨੂੰ ਮੇਹਰਾ) ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੈਰੀ ਚੱਢਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਪਾਣੀ ਦੀ ਮੋਟਰ 2 ਦਿਨਾਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਉਨ੍ਹਾਂ ਦੇ ਇਲਾਕੇ ਦੇ ਲੋਕ ਪਾਣੀ ਦੀ ਇਕ-ਇਕ ਬੂੰਦ ਨੂੰ ਤਰਸ ਰਹੇ ਹਨ | ਇਸ ਮਾਮਲੇ ਸਬੰਧੀ ਜਦੋਂ ਮੈਂ ਨਗਰ ਨਿਗਮ ਦੇ ਮੇਅਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਉਸ ਦਾ ਕਹਿਣਾ ਹੈ ਕਿ ਇਸ ਮੁੱਦੇ ’ਤੇ ਕੋਈ ਵੀ ਅਧਿਕਾਰੀ ਉਸ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਸ਼ੈਰੀ ਚੱਢਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪੱਕਾ ਧਰਨਾ ਦੇਣਗੇ। ਮੌਕੇ 'ਤੇ ਪਹੁੰਚੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਸਾਰੇ ਲੋਕ ਉਨ੍ਹਾਂ ਦੇ ਆਪਣੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਵਿਧਾਇਕ ਦੇ ਭਰੋਸੇ ਤੋਂ ਬਾਅਦ ਲੋਕਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।
0 Comments