ਪੰਜਾਬ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਗਿਰਫਤਾਰ

BREAKING NEWS

Breaking News

Latest Headline

Short summary of the breaking news.

ਪੰਜਾਬ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਗਿਰਫਤਾਰ

 


ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ।

ਬਰਾਮਦਗੀ: 500 ਗ੍ਰਾਮ ਹੈਰੋਇਨ, 1 ਗਲੋਕ 9 ਐਮ.ਐਮ. ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ ₹33 ਲੱਖ ਹਵਾਲਾ ਪੈਸੇ।

ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਅਤੇ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹਨ ਪੰਜਾਬ ਪੁਲਿਸ ਨਾਰਕੋ-ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Post a Comment

0 Comments