ਕੈਨੇਡਾ ਵਿੱਚ ਆਮ ਚੋਣਾਂ ਦੇ ਨਤੀਜਿਆਂ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡੀਅਨ ਚੋਣਾਂ ਵਿੱਚ NDP ਪਾਰਟੀ ਦੇ ਆਗੂ ਜਗਮੀਤ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਆਮ ਚੋਣਾਂ ਵਿੱਚ ਜਗਮੀਤ ਸਿੰਘ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਜਗਮੀਤ ਸਿੰਘ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਜਗਮੀਤ ਸਿੰਘ ਨੇ ਕਿਹਾ ਕਿ ਉਹ ਉਦੋਂ ਤੱਕ ਅੰਤਰਿਮ ਅਹੁਦੇ ‘ਤੇ ਬਣੇ ਰਹਿਣਗੇ ਜਦੋਂ ਤੱਕ ਕੋਈ ਨਵਾਂ ਨੇਤਾ ਨਹੀਂ ਮਿਲ ਜਾਂਦਾ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪਾਰਟੀ ਵਰਕਰਾਂ ਅਤੇ ਸਹਿਯੋਗੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਜਗਮੀਤ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਕਾਰਨ ਇਹ ਰਾਸ਼ਟਰੀ ਪਾਰਟੀ ਦਾ ਦਰਜਾ ਗੁਆ ਸਕਦੀ ਹੈ।
ਦੱਸ ਦੇਈਏ ਕਿ ਆਪਣਾ ਰਾਸ਼ਟਰੀ ਦਰਜਾ ਬਰਕਰਾਰ ਰੱਖਣ ਲਈ, ਕਿਸੇ ਵੀ ਪਾਰਟੀ ਨੂੰ ਘੱਟੋ-ਘੱਟ 12 ਸੀਟਾਂ ‘ਤੇ ਜਿੱਤ ਹਾਸਿਲ ਕਰਨਾ ਜ਼ਰੂਰੀ ਹੈ, ਪਰ ਨਿਊ ਡੈਮੋਕ੍ਰੇਟਿਕ ਪਾਰਟੀ ਜਿਹਾ ਨਹੀਂ ਕਰ ਸਕੀ। NDP ਮਹਿਜ਼ 7 ਸੀਟਾਂ ‘ਤੇ ਹੀ ਲੀਡ ਕਰ ਰਹੀ ਹੈ। ਜਗਮੀਤ ਸਿੰਘ ਨੇ NDP ਦੀ ਹਾਰ ਦੀ ਜ਼ਿਮੇਵਾਰੀ ਲਈ ਹੈ।
0 Comments