ਪੰਜਾਬ ਵਿੱਚ ਮੁੜ ਵਧਣ ਲੱਗੀ ਗਰਮੀ, ਬੀਤੇ ਦਿਨ 2.7 ਡਿਗਰੀ ਦਾ ਹੋਇਆ ਵਾਧਾ

BREAKING NEWS

Breaking News

Latest Headline

Short summary of the breaking news.

ਪੰਜਾਬ ਵਿੱਚ ਮੁੜ ਵਧਣ ਲੱਗੀ ਗਰਮੀ, ਬੀਤੇ ਦਿਨ 2.7 ਡਿਗਰੀ ਦਾ ਹੋਇਆ ਵਾਧਾ

 


ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ 5 ਦਿਨਾਂ ਲਈ ਮੌਸਮ ਵਿਗੜ ਸਕਦਾ ਹੈ।ਨੌਤਪਾ ਦੇ ਵਿਚਕਾਰ ਵੀ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਸੂਬੇ ਦੇ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ, ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਅਤੇ ਹਨ੍ਹੇਰੀ ਲਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ 30 ਮਈ ਤੱਕ ਸੂਬੇ ਵਿੱਚ ਕਿਤੇ ਵੀ ਹੀਟ ਵੇਵ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ। ਇਸੇ ਤਰ੍ਹਾਂ ਬਠਿੰਡਾ ਵਿੱਚ ਤਾਪਮਾਨ 39.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਬੀਤੇ ਦਿਨ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਹੈ। ਓਧਰ ਫਰੀਦਕੋਟ ਵਿੱਚ ਕਰੀਬ 38 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ ਕਰੀਬ 39 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਜੇਕਰ ਗੱਲ ਕਰੀਏ ਪਠਾਨਕੋਟ ਦੀ ਤਾਂ ਇੱਥੇ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ 2.9 ਡਿਗਰੀ ਸੈਲਸੀਅਸ ਦਾ ਵਾਧਾ ਹੈ। ਅੰਮ੍ਰਿਤਸਰ ਵਿੱਚ ਤਾਪਮਾਨ 38.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ ਕਰੀਬ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਵਾਂਸ਼ਹਿਰ ਅਤੇ ਸਮਰਾਲਾ ਅਜਿਹੇ ਇਲਾਕੇ ਹਨ ਜੋ ਬੀਤੇ ਦਿਨ ਸਭ ਤੋਂ ਜ਼ਿਆਦਾ ਗਰਮ ਰਹੇ। ਇੱਥੇ ਕਰੀਬ 41 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਦਾ ਅਲਰਟ

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ 5 ਦਿਨਾਂ ਲਈ ਮੌਸਮ ਵਿਗੜ ਸਕਦਾ ਹੈ। ਪ੍ਰਮੁੱਖ ਜ਼ਿਲ੍ਹੇ ਹੁਸ਼ਿਆਰਪੁਰ, ਗੁਰਦਾਸਪੁਰ, ਰੋਪੜ, ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਹਨ। ਇਨ੍ਹਾਂ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਇਸ ਤੋਂ ਇਲਾਵਾ ਮਾਲਵਾ ਇਲਾਕੇ ਦੇ ਮੋਗਾ, ਫਾਜ਼ਿਲਕਾ, ਮਾਨਸਾ, ਬਠਿੰਡਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹਾਲਾਂਕਿ ਇਹਨਾਂ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

Post a Comment

0 Comments