ਜਲੰਧਰ 'ਚ ਵਕੀਲ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ

BREAKING NEWS

Breaking News

Latest Headline

Short summary of the breaking news.

ਜਲੰਧਰ 'ਚ ਵਕੀਲ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ

 


ਜਲੰਧਰ ਦੇ ਬਸਤੀਯਾਦ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਐਡਵੋਕੇਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਵਜੋਂ ਹੋਈ ਹੈ। ਦਰਅਸਲ, ਦਿਲਬਾਗ ਨਗਰ ਐਕਸਟੈਂਸ਼ਨ ਵਿੱਚ, ਵਕੀਲ ਨੂੰ ਇੱਕ ਗੁਆਂਢੀ ਨੇ ਕਿਸੇ ਕੰਮ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਵਕੀਲ ਉਸ ਦੇ ਕੋਲ ਗਿਆ ਅਤੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਪਤਾ ਲੱਗਾ ਕਿ ਪਰਮਿੰਦਰ ਸਿੰਘ ਢੀਂਗਰਾ ਦੀ ਮੌਤ ਹੋ ਗਈ ਹੈ।ਵਾਰਦਾਤ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

Post a Comment

0 Comments