ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਯਤਨਾਂ ਸਦਕਾ ਟਿੱਬਾ ਰੋਡ ਵਿਖੇ ਕੂੜਾ ਡੰਪ ਦੀ ਸਫ਼ਾਈ ਕਰਵਾ ਕੇ 80 ਫੁੱਟ ਚੌੜੀ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ।

BREAKING NEWS

Breaking News

Latest Headline

Short summary of the breaking news.

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਯਤਨਾਂ ਸਦਕਾ ਟਿੱਬਾ ਰੋਡ ਵਿਖੇ ਕੂੜਾ ਡੰਪ ਦੀ ਸਫ਼ਾਈ ਕਰਵਾ ਕੇ 80 ਫੁੱਟ ਚੌੜੀ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ।



ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ।ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਯਤਨਾਂ ਸਦਕਾ ਟਿੱਬਾ ਰੋਡ ਵਿਖੇ ਕੂੜਾ ਡੰਪ ਦੀ ਸਫ਼ਾਈ ਕਰਵਾ ਕੇ 80 ਫੁੱਟ ਚੌੜੀ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ।



 ਇਹ ਸੜਕ ਦੀ ਲਾਗਤ ਤਕਰੀਬਨ 150 ਕਰੋੜ ਰੁਪਏ ਦੀ ਹੈ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕੇ ਦੇ ਵਿਕਾਉਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਵੇਗੀ। ਉਹਨਾਂ ਇਹ ਵੀ ਕਿਹਾ ਕਿ ਹਲਕੇ ਦੇ ਵਿਕਾਸ ਲਈ ਹਲਕਾ ਵਾਸੀਆਂ ਲਈ ਹਰ ਸਮੇਂ ਹਾਜ਼ਰ ਹਾਂ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਨਗਰ ਨਿਗਮ ਵੱਲੋਂ ਵੱਖ ਵੱਖ ਸਫਾਈ ਅਭਿਆਨ ਚਲਾਏ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਟਿੱਬਾ ਰੋਡ ਤੇ ਬਣੇ ਕੁੜੇ ਦੇ ਡੰਪ ਕੋਲ 80 ਫੁੱਟ ਚੌੜੀ ਸੜਕ ਬਣਾਉਣ ਨਾਲ ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਮੇਅਰ ਦੇ ਨਾਲ ਮੀਡੀਆ ਇੰਚਾਰਜ ਚੇਤਨ ਸ਼ਰਮਾ ਹਾਜ਼ਰ ਸਨ,ਜਿਹਨਾਂ ਨੇ ਹਲਕਾ ਵਾਸੀਆਂ ਦੀ ਸਮੱਸਿਆ ਦੀ ਜਾਣਕਾਰੀ ਲੈਕੇ ਨਗਰ ਨਿਗਮ ਤੱਕ ਸਮੇਂ ਸਿਰ ਪੁਹੰਚਾਈ।

 ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡਾਚਲਵਾਲ ਹਾਜ਼ਰ ਸਨ।

Post a Comment

0 Comments