ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ---ਸਿਵਲ ਸਰਜਨ ਡਾ. ਗੁਰਮੀਤ ਲਾਲ ਨੋਜਵਾਨਾਂ ਨੂੰ ਤੰਬਾਕੂ ਦੀ ਭੈੜੀ ਆਦਤ ਤੋਂ ਦੂਰ ਰਹਿ ਕੇ ਆਪਣੇ ਸੁਪਨੇ ਸਾਕਾਰ ਕਰਨ ਦਾ ਸੱਦਾ

BREAKING NEWS

Breaking News

Latest Headline

Short summary of the breaking news.

ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ---ਸਿਵਲ ਸਰਜਨ ਡਾ. ਗੁਰਮੀਤ ਲਾਲ ਨੋਜਵਾਨਾਂ ਨੂੰ ਤੰਬਾਕੂ ਦੀ ਭੈੜੀ ਆਦਤ ਤੋਂ ਦੂਰ ਰਹਿ ਕੇ ਆਪਣੇ ਸੁਪਨੇ ਸਾਕਾਰ ਕਰਨ ਦਾ ਸੱਦਾ


ਜਲੰਧਰ, 2 ਜੂਨ (ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ "ਵਿਸ਼ਵ ਤੰਬਾਕੂ ਰਹਿਤ ਦਿਵਸ" ਦੇ ਸੰਬੰਧ ਵਿੱਚ ਅੱਜ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ 'ਤੇ ਸਮੂਚੇ ਸਟਾਫ਼ ਨਾਲ ਤੰਬਾਕੂ ਦੀ ਰੋਕਥਾਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਅਤੇ ਇਸ ਮਾੜੀ ਆਦਤ ਨੂੰ ਛੁਡਵਾਉਣ ਲਈ ਲੋਕਾਂ ਦੀ ਮਦਦ ਕਰਨ ਦੀ ਸਹੂੰ ਵੀ ਚੁੱਕੀ ਗਈ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ "ਵਿਸ਼ਵ ਤੰਬਾਕੂ ਰਹਿਤ ਦਿਵਸ" ਦਾ ਮੁੱਖ ਉਦੇਸ਼ ਲੋਕਾਂ, ਖਾਸਕਰ ਨੋਜਵਾਨ ਪੀੜੀ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਸਮਾਜ ਵਿੱਚ ਤੰਬਾਕੂ ਵਰਗੀ ਆਦਤ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਨੋਜਵਾਨ ਪੀੜੀ ਨੂੰ ਤੰਬਾਕੂ ਦੀ ਭੈੜੀ ਆਦਤ ਤੋਂ ਦੂਰ ਰਹਿ ਕੇ ਆਪਣੇ ਸੁਪਨੇ ਸਾਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲੇ, ਖੁਰਾਕ ਨਾਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ ਕਿਉਂਕਿ ਇਸ ਵਿੱਚ ਨਿਕੌਟੀਨ ਸਮੇਤ ਹੋਰ ਜਹਿਰੀਲੇ ਤੱਤ ਪਾਏ ਜਾਂਦੇ ਹਨ। ਤੰਬਾਕੂ ਤੋਂ ਦੂਰੀ ਬਣਾ ਕੇ ਰੱਖਣਾ ਕੈਂਸਰ ਤੋਂ ਬਚਣ ਦਾ ਸਭ ਤੋਂ ਮਹੱਤਵਪੂਰਨ ਉਪਾਅ ਹੈ। ਸਿਗਰਟਨੋਸ਼ੀ, ਹੁੱਕਾ, ਈ-ਸਿਗਰੇਟ, ਚਬਾਉਣ ਵਾਲਾ ਤੰਬਾਕੂ ਤੇ ਪਾਣ ਮਸਾਲਾ ਦਾ ਸੇਵਨ ਕਰਨ ਨਾਲ ਫੇਫੜੇ, ਦਿਲ ਦੇ ਹੋਰ ਅੰਗਾਂ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਛਾ ਸ਼ਕਤੀ ਨਾਲ ਤੰਬਾਕੂਨੋਸ਼ੀ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਭਾਰਤ ਵਿੱਚ ਸਾਲ 2003 ਵਿੱਚ ਸਿਗਰੇਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ ਪਾਸ ਕੀਤਾ ਗਿਆ ਹੈ ਜਿਸ ਅਧੀਨ ਵੱਖ-ਵੱਖ ਧਾਰਾਵਾਂ ਹੌਂਦ ਵਿੱਚ ਲਿਆਂਦੀਆਂ ਗਈਆਂ ਹਨ, ਇਨ੍ਹਾਂ ਵਿੱਚੋਂ ਧਾਰਾ 4 ਅਧੀਨ ਜਨਤਕ ਸਥਾਨਾਂ 'ਤੇ ਸਿਗਰਟਨੋਸ਼ੀ ਕਰਨ ਦੀ ਸਖਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਵੀ ਕੀਤਾ ਜਾਂਦਾ ਹੈ। ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ। ਧਾਰਾ 6-ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨਾਹੀ ਹੈ। ਧਾਰਾ 6-ਬੀ ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗੱਜ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ। ਸਿਹਤ ਵਿਭਾਗ ਦੁਆਰਾ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ ਮੌਕੇ 'ਤੇ ਜੁਰਮਾਨੇ ਵੀ ਕੀਤੇ ਜਾਂਦੇ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਬੀਸੀਜੀ ਅਫ਼ਸਰ ਡਾ. ਚਸ਼ਮ ਮਿੱਤਰਾ, ਸੁਪਰਡੈਂਟ ਗੁਰਪਿੰਦਰ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੌਆਰਡੀਨੇਟਰ ਨੀਰਜ ਸ਼ਰਮਾ ਸਮੇਤ ਸਿਹਤ ਵਿਭਾਗ ਦਾ ਸਟਾਫ ਹਾਜਰ ਸੀ।

Post a Comment

0 Comments