ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਆਂਡੇ, ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

BREAKING NEWS

Breaking News

Latest Headline

Short summary of the breaking news.

ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਆਂਡੇ, ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

 



ਜਲੰਧਰ, 6 ਜੂਨ : (ਭੂਪਿੰਦਰ ਸਿੰਘ) ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਾਇਸੈਂਸ ਨਿਯਮਾਂਵਲੀ 1956 ਦੇ ਨਿਯਮ 9 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਜੂਨ 2025 ਨੂੰ ਭਗਤ ਕਬੀਰ ਜੀ ਦੇ ਮੰਦਰ ਦੇ ਨਜ਼ਦੀਕ, ਜਿਥੋਂ ਸ਼ੋਭਾ ਯਾਤਰਾਵਾਂ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਰਸਤੇ ਅਤੇ 11 ਜੂਨ 2025 ਨੂੰ ਭਗਤ ਕਬੀਰ ਜੀ ਦੇ ਮੰਦਿਰ ਦੇ ਆਲੇ-ਦੁਆਲੇ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

Post a Comment

0 Comments