ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਹਰਵਾਨ ਦੇ ਲਿਡਵਾਸ ਖੇਤਰ ਵਿੱਚ ਸੋਮਵਾਰ ਨੂੰ ਅੱਤਵਾਦੀਆਂ ਵਿਰੁੱਧ ਆਪ੍ਰੇਸ਼ਨ ਮਹਾਦੇਵ ਚਲਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਹਾਲਾਂਕਿ, ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ, ਆਪ੍ਰੇਸ਼ਨ ਮਹਾਦੇਵ ਤਹਿਤ 3 ਅੱਤਵਾਦੀ ਮਾਰੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਤਿੰਨ ਸ਼ੱਕੀ ਪਹਿਲਗਾਮ ਵਿੱਚ ਹੋਏ ਹਮਲੇ ਵਿੱਚ ਸ਼ਾਮਲ ਹੋ ਸਕਦੇ ਹਨ।
ਭਾਰਤੀ ਫੌਜ ਦੇ ਚਿਨਾਰ ਕੋਰ ਦੇ ਅਨੁਸਾਰ, ਲਿਡਵਾਸ ਖੇਤਰ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ, ਅਧਿਕਾਰੀਆਂ ਨੇ ਕਿਹਾ ਕਿ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਮੁਲਨਾਰ ਦੇ ਜੰਗਲੀ ਖੇਤਰ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।ਅਧਿਕਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਜਗ੍ਹਾ ‘ਤੇ ਪਹੁੰਚੇ, ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦਾ ਸੁਰੱਖਿਆ ਬਲਾਂ ਨੇ ਢੁਕਵਾਂ ਜਵਾਬ ਦਿੱਤਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਹੁਣ ਸੁਰੱਖਿਆ ਬਲਾਂ ਨੂੰ ਇਸ ਮੁਕਾਬਲੇ ਵਿੱਚ ਵੱਡੀ ਸਫਲਤਾ ਮਿਲੀ ਹੈ। 3 ਅੱਤਵਾਦੀ ਮਾਰੇ ਗਏ ਹਨ। ਕਾਰਵਾਈ ਅਜੇ ਵੀ ਜਾਰੀ ਹੈ। ਜਿੱਥੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ 2 ਅੱਤਵਾਦੀ ਜ਼ਖਮੀ ਦੱਸੇ ਜਾ ਰਹੇ ਹਨ। ਡਰੋਨ ਰਾਹੀਂ ਤਿੰਨਾਂ ਦੀਆਂ ਲਾਸ਼ਾਂ ਦੇਖੀਆਂ ਗਈਆਂ ਹਨ।
ਸੂਤਰਾਂ ਅਨੁਸਾਰ, ਤਿੰਨੋਂ ਵਿਦੇਸ਼ੀ ਅੱਤਵਾਦੀ ਦੱਸੇ ਜਾ ਰਹੇ ਹਨ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ, ਜਿੱਥੇ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਅੱਤਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਸਬਕ ਸਿਖਾਉਣ ਲਈ, ਭਾਰਤ ਨੇ 7 ਮਈ ਦੀ ਰਾਤ ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਇਸ ਕਾਰਵਾਈ ਤਹਿਤ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ‘ਤੇ ਹਮਲਾ ਕਰਨ ਦੀ ਅਸਫਲ ਕੋਸ਼ਿਸ਼ ਵੀ ਕੀਤੀ। 10 ਮਈ ਨੂੰ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋਈ ਸੀ। ਇਸ ਤੋਂ ਬਾਅਦ, ਆਪ੍ਰੇਸ਼ਨ ਮਹਾਦੇਵ ਤਹਿਤ ਸੋਮਵਾਰ ਨੂੰ ਮਾਰੇ ਗਏ ਅੱਤਵਾਦੀਆਂ ਦੇ ਬਾਰੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਹਿਲਗਾਮ ਹਮਲੇ ਦੇ ਸ਼ੱਕੀ ਹੋ ਸਕਦੇ ਹਨ।
0 Comments