ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

BREAKING NEWS

Breaking News

Latest Headline

Short summary of the breaking news.

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਰੋਹ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।

ਡਾ. ਅਗਰਵਾਲ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ, ਇਸ ਲਈ ਵਿਭਾਗਾਂ ਦੇ ਮੁਖੀ ਆਪਣੀਆਂ ਸਿਫਾਰਿਸ਼ਾਂ 8 ਅਗਸਤ ਤੱਕ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਅਨੁਸ਼ਾਸਤ ਫੋਰਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਵੀ ਸਮਾਗਮ ਦਾ ਹਿੱਸਾ ਹੋਣਗੀਆਂ।

Post a Comment

0 Comments