ਜਲੰਧਰ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ

BREAKING NEWS

Breaking News

Latest Headline

Short summary of the breaking news.

ਜਲੰਧਰ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ

 


ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ ਦੋ ਬਦਮਾਸ਼ਾਂ ਦਾ ਐਨਕਾਉਂਟਰ ਕਰ ਦਿੱਤਾ। ਇਹ ਸਾਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਹੋਈ ਹੈ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਮੁਤਾਬਕ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਦੋਸ਼ੀ ਗੋਲੀਆਂ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਦੋਸ਼ੀ ਕਿਹੜੇ ਅਪਰਾਧ ਕਰਨ ਦੀ ਸਾਜ਼ਿਸ਼ ਬਣਾ ਰਹੇ ਸਨ।

ਪੰਜਾਬ ਇੱਕ ਸਰੱਹਦੀ ਸੂਬਾ ਹੈ। ਜਿਸ ਕਾਰਨ ਅੱਤਵਾਦ, ਗੈਂਗਸਟਰਾਂ ਦੀਆਂ ਕਈ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਇਸ ਦੇ ਖਾਤਮੇ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Post a Comment

0 Comments