ਮਜੀਠੀਆ ਮਾਮਲੇ ‘ਚ ਕੋਰਟ ਦਾ ਵੱਡਾ ਫੈਸਲਾ

BREAKING NEWS

Breaking News

Latest Headline

Short summary of the breaking news.

ਮਜੀਠੀਆ ਮਾਮਲੇ ‘ਚ ਕੋਰਟ ਦਾ ਵੱਡਾ ਫੈਸਲਾ

 


ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾਉਣ ਵਾਲੇ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਹੋਰ ਵੱਡਾ ਮੋੜ ਆਇਆ ਹੈ। ਮੋਹਾਲੀ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਦੱਸ ਦਈਏ ਕਿ ਮਜੀਠੀਆ ਨੂੰ ਨਾਭਾ ਜੇਲ੍ਹ ਭੇਜਿਆ ਗਿਆ ਸੀ। ਜਿਸ ਕਾਰਨ ਮਜੀਠੀਆ ਦੇ ਸਮਰਥਕਾਂ ਅਤੇ ਪਾਰਟੀ ਵਿੱਚ ਹੜਕੰਪ ਮਚ ਗਿਆ ਹੈ।

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਵਿਰੁੱਧ ਇਹ ਕਾਰਵਾਈ ਐਨਡੀਪੀਐਸ ਐਕਟ (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ) ਤਹਿਤ ਦਰਜ ਮਾਮਲਿਆਂ ਦੇ ਸਬੰਧ ਵਿੱਚ ਕੀਤੀ ਗਈ ਹੈ। ਅਦਾਲਤ ਨੇ ਇਹ ਹੁਕਮ ਜਾਂਚ ਏਜੰਸੀਆਂ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਅਤੇ ਦਲੀਲਾਂ ਨੂੰ ਸੁਣਨ ਤੋਂ ਬਾਅਦ ਜਾਰੀ ਕੀਤਾ।

ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਮਜੀਠਿਆ ਖਿਲਾਫ਼ ਜਾਂਚ ਕਰ ਰਹੀ ਹੈ। ਇਸ ਹੀ ਸਿਲਸਿਲੇ ਚ ਵਿਜੀਲੈਂਸ ਟੀਮ ਕੱਲ੍ਹ ਉੱਤਰ ਪ੍ਰਦੇਸ਼ ਦੇ ਗੋਰਖਪੁਰ ਪਹੁੰਚੀ, ਉੱਥੇ ਮਜੀਠਿਆ ਪਰਿਵਾਰ ਦੀ ਸਰਾਇਆ ਡਿਸਟਿਲਰੀ ਅਤੇ ਹੋਰ ਸੰਪਤੀਆਂ ਦੀ ਜਾਂਚ ਕੀਤੀ।


ਬਿਕਰਮ ਮਜੀਠੀਆ ਖਿਲਾਫ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵਧਾਵਾ ਦੇਣ ਦੀ ਅਹਿਮ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ। ਮਜੀਠੀਆ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਰਾਜਨੀਤਿਕ ਸਾਜ਼ਿਸ਼ ਦੱਸਿਆ ਹੈ, ਪਰ ਅਦਾਲਤੀ ਕਾਰਵਾਈ ਤੋਂ ਬਾਅਦ ਮਾਮਲ ਨੂੰ ਹੋਰ ਗੰਭੀਰ ਹੁੰਦਾ ਨਜ਼ਰ ਆ ਰਿਹਾ ਹੈ।

ਜ਼ਿਕਰਯੋਗ ਹੈ ਕਿ 25 ਜੂਨ ਨੂੰ ਸਵੇਰੇ 4:30 ਵਜੇ, ਵਿਜੀਲੈਂਸ ਬਿਊਰੋ ਨੇ ਮਜੀਠੀਆ ਵਿਰੁੱਧ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ, ਸੂਬੇ ਭਰ ਵਿੱਚ ਮਜੀਠੀਆ ਨਾਲ ਸਬੰਧਤ 26 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਅੰਤ ਵਿੱਚ, ਉਸੇ ਦਿਨ ਸਵੇਰੇ 11:30 ਵਜੇ, ਉਸਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

Post a Comment

0 Comments