ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਵੱਡੇ ਆਪ੍ਰੇਸ਼ਨ ਦੌਰਾਨ, ਕਾਊਂਟਰ ਇੰਟੈਲੀਜੈਂਸ - ਅੰਮ੍ਰਿਤਸਰ ਨੇ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਵਾਲੇ 5 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ 6 ਪਿਸਤੌਲ (4 ਗਲੌਕ 9 ਐਮ.ਐਮ, 2 ਪਿਸਤੌਲ .30 ਬੋਰ, ਸਮੇਤ ਮੈਗਜ਼ੀਨਾਂ ਅਤੇ 8 ਜ਼ਿੰਦਾ ਕਾਰਤੂਸ) ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਥਿਆਰਾਂ ਦੀ ਖੇਪ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪ੍ਰਾਪਤ ਕੀਤੀ ਅਤੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਡਿਲੀਵਰੀ ਕਰਨ ਜਾ ਰਹੇ ਸੀ ਜਦੋ ਬੱਸ-ਸਟਾਪ, ਪੰਜਵੜ ਦੇ ਨੇੜੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ
SSOC, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸਰਹੱਦ ਪਾਰ ਹਥਿਆਰਾਂ ਦੇ ਸਿੰਡੀਕੇਟਾਂ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਯਕੀਨੀ ਬਣਾਉਣ ਲਈ ਵਚਨਬੱਧ ਹੈ।
0 Comments