ਪੰਜਾਬ ਵਿਚ ਮੀਂਹ ਦਾ ਇਕ ਨਵਾਂ ਦੌਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਚ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਰਾਹਤ ਮਿਲੀ ਹੈ, ਪਰ 12 ਸਤੰਬਰ ਤੱਕ ਮੀਂਹ ਦੀ ਚਿਤਾਵਨੀ ਨੇ ਚਿੰਤਾ ਵਧਾ ਦਿੱਤੀ ਹੈ। ਰਾਹਤ ਦੀ ਗੱਲ ਹੈ ਕਿ ਹਿਮਾਚਲ ਵਿੱਚ ਘੱਟ ਮੀਂਹ ਪੈਣ ਕਾਰਨ ਸੂਬੇ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ।ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੂਰਬੀ ਰਾਜਾਂ ਵਿਚ 11 ਤੋਂ 12 ਸਤੰਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ।
ਮੌਸਮ ਵਿਭਾਗ ਅਨੁਸਾਰ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਬਾਰਿਸ਼ ਹੋਣ ਦੀ ਉਮੀਦ ਹੈ11 ਅਤੇ 12 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ 13 ਸਤੰਬਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ।
0 Comments